ਸਰਕਾਰੀ ਸਕੂਲ ਦੇ ਅਧਿਆਪਕ ਸਰਕਾਰ ਹਦਾਇਤਾਂ ਦੀ ਨਹੀਂ ਕਰ ਰਹੇ ਪਾਲਣਾ - ਸਰਕਾਰੀ ਹਾਈ ਸਕੂਲ ਸਿੰਬਲੀ
ਹੁਸ਼ਿਆਰਪੁਰ: ਕੋਰੋਨਾ ਲਾਗ ਤੋਂ ਬਚਣ ਲਈ ਪੰਜਾਬ ਸਰਕਾਰ ਨੇ ਸਾਰੇ ਸਿੱਖਿਆ ਅਦਾਰਿਆਂ ਨੂੰ ਬੰਦ ਰੱਖਣ ਅਤੇ ਬੱਚਿਆ ਨੂੰ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਦੇ ਹੁਕਮ ਦਿੱਤੇ ਹਨ। ਇਸ ਹੁਕਮ ਦੇ ਬਾਵਜੂਦ ਵੀ ਗੜ੍ਹਸ਼ੰਕਰ ਦੇ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਸਿੰਬਲੀ ਵਿੱਚ ਬੱਚਿਆਂ ਨੂੰ ਸਕੂਲ ਵਿੱਚ ਬੁਲਾ ਕੇ ਪੜਾਈਆਂ ਜਾਂਦਾ ਹੈ। ਜਦੋਂ ਇਸ ਬਾਬਤ ਪੱਤਰਕਾਰਾਂ ਨੇ ਬੱਚਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਸਕੂਲ ਵਿੱਚ ਸਮਝਣ ਲਈ ਆਉਂਦੇ ਹਨ। ਅਧਿਆਪਕ ਨੇ ਕਿਹਾ ਕਿ ਬੱਚੇ ਰੋਜ਼ ਨਹੀਂ ਕਦੇ-ਕਦੇ ਆਉਂਦੇ ਹਨ ਜਦੋਂ ਕਿਸੇ ਬੱਚੇ ਨੂੰ ਕੁਝ ਸਮਝ ਨਹੀਂ ਆਉਂਦਾ। ਇਸ ਬਾਬਤ ਜਦੋਂ ਜ਼ਿਲ੍ਹਾ ਸਿਖਿਆ ਅਧਿਕਾਰੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਸੀ ਜੇਕਰ ਕੋਈ ਅਧਿਕਾਰੀ ਇੰਝ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।