'ਕਿਸਾਨਾਂ ਦੀ ਮਦਦ ਕਰੇ ਸਰਕਾਰ'
ਬਠਿੰਡਾ :ਅੱਜ ਡੀਸੀ ਦਫ਼ਤਰ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਹਿਮ ਮੀਟਿੰਗ ਵਿੱਚ ਸੰਯੁਕਤ ਮੋਰਚੇ ਵੱਲੋਂ ਦਿੱਤੇ ਪ੍ਰੋਗਰਾਮਾਂ 'ਤੇ ਵਿਚਾਰ ਚਰਚਾ ਕੀਤੀ ਗਈ। ਪ੍ਰੈੱਸ ਨੋਟ ਜਾਰੀ ਕਰਦਿਆਂ ਜਥੇਬੰਦੀ ਨੇ ਜਾਣਕਾਰੀ ਦਿੱਤੀ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਦਿੱਲੀ ਦੀਆਂ ਸਟੇਜਾਂ 'ਤੇ ਮਨਾਇਆ ਜਾਵੇਗਾ ਅਤੇ ਪਿੰਡਾਂ ਚੋਂ ਨੌਜਵਾਨਾਂ ਦੇ ਜਥੇ ਦਿੱਲੀ ਮੋਰਚੇ 'ਚ ਸ਼ਾਮਲ ਕੀਤੇ ਜਾਣਗੇ। 26 ਮਾਰਚ ਨੂੰ ਪੂਰਨ ਤੌਰ ਤੇ ਭਾਰਤ ਬੰਦ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਆੜ੍ਹਤੀਆਂ, ਮਜ਼ਦੂਰ ਦੁਕਾਨਦਾਰ, ਪੱਲੇਦਾਰ ਰਿਹੜੇ ਤੇ ਆਟੋ ਅਤੇ ਟਰੱਕ ਆਪਰੇਟਰ ਆਦਿ ਸਾਰੇ ਵਰਗਾਂ ਨੂੰ ਬੰਦ 'ਚ ਸਹਿਯੋਗ ਕਰਨ ਦੀ ਅਪੀਲ ਕੀਤੀ।