ਕਿਸਾਨਾਂ ਨੂੰ ਬਦਨਾਮ ਕਰਨ ਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ ਕੋਸ਼ਿਸ਼ : ਦੀਪ ਸਿੱਧੂ
ਤਰਨ ਤਾਰਨ :26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਵਾਲੇ ਜੁਗਰਾਜ ਸਿੰਘ ਵਲੋਂ ਪਿੰਡ ਵਾਂ ਤਾਰਾ ਸਿੰਘ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਸ਼ੁਕਰਾਨੇ ਦੇ ਭੋਗ ਪੁਆਏ ਗਏ। ਇਸ ਮੌਕੇ ਦੀਪ ਸਿੱਧੂ ਵੀ ਪੁੱਜੇ। ਦੀਪ ਸਿੱਧੂ ਨੇ ਜੁਗਰਾਜ ਸਿੰਘ ਦੇ ਸਿੰਘ ਸੱਜਣ 'ਤੇ ਖੁਸ਼ੀ ਪ੍ਰਗਟਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀਪ ਸਿੱਧੂ ਨੇ ਕੇਂਦਰ ਸਰਕਾਰ 'ਤੇ ਜਮ ਕੇ ਨਿਸ਼ਾਨੇ ਸਾਧੇ। ਦੀਪ ਸਿੱਧੂ ਨੇ ਕਿਹਾ ਕਿਸਾਨੀ ਸੰਘਰਸ਼ ਦੇ ਤੌਰ 'ਤੇ ਕੌਮ ਆਪਣੀ ਹੋਂਦ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਕਿਸਾਨਾਂ 'ਤੇ ਹੋਏ ਲਾਠੀਚਾਰਜ ਨੂੰ ਲੈ ਕਿਹਾ ਕਿ ਮੋਦੀ ਸਰਕਾਰ ਤਾਨਾਸ਼ਾਹੀ ਵਰਗੇ ਕੰਮ ਕਰ ਰਹੀ ਹੈ। ਉਨ੍ਹਾਂ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਵੀ ਅਰਦਾਸ ਕੀਤੀ। ਜੁਗਰਾਜ ਵਲੋਂ ਲਾਲ ਕਿਲ੍ਹੇ ਤੇ ਝੰਡਾ ਲਹਿਰਾਏ ਜਾਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਉਸ ਦਾ ਸਾਥ ਨਹੀਂ ਦਿੱਤਾ ਜਿਸ ਕਰਕੇ ਸਰਕਾਰ ਉਨ੍ਹਾਂ ਨੂੰ ਬਦਨਾਮ ਕਰਨ ਲਈ ਇਸ ਮਾਮਲੇ ਨੂੰ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।