ਨਾਕਾਮੀਆਂ ਨੂੰ ਲੁਕਾਉਣ ਲਈ ਸਰਕਾਰ ਕਰ ਰਹੀ ਡਰਾਮਾ:ਅਸ਼ਵਨੀ ਸ਼ਰਮਾ - ਕਾਂਗਰਸ ਸਰਕਾਰ
ਲੁਧਿਆਣਾ: ਪੰਜਾਬ ਭਾਜਪਾ ਵਲੋਂ ਲੁਧਿਆਣਾ 'ਚ ਵਰਕਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ 'ਚ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਅਸ਼ਵਨੀ ਸ਼ਰਮਾ ਦਾ ਕਹਿਣਾ ਕਿ ਕਾਂਗਰਸ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਸਭ ਡਰਾਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਆਪਣੇ ਚੋਣ ਵਾਅਦਿਆਂ 'ਚ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਵਲੋਂ ਮਹਿੰਗਾਈ 'ਤੇ ਠੱਲ ਨਹੀਂ ਪਾਈ ਗਈ। ਉਨ੍ਹਾਂ ਕਿਹਾ ਕਿ ਜਦੋਂ ਹਿਮਾਚਲ 'ਚ ਪੈਟਰੋਲ ਡੀਜ਼ਲ ਸਸਤਾ ਹੋ ਸਕਦਾ ਹੈ ਤਾਂ ਪੰਜਾਬ 'ਚ ਕਿਉਂ ਨਹੀਂ ।