'ਸਰਕਾਰ ਨਿੱਜੀ ਹਸਪਤਾਲਾਂ ਨੂੰ ਵੀ ਕੋਰੋਨਾ ਲੜਾਈ 'ਚ ਕਰੇ ਸ਼ਾਮਲ' - ਕੋਰੋਨਾ ਲੜਾਈ
ਜਗਰਾਓਂ: ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਹੋਰ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਸਰਕਾਰ ਨੂੰ ਇਸ ਲੜਾਈ ਵਿੱਚ ਨਿੱਜੀ ਹਸਪਤਾਲਾਂ ਨੂੰ ਵੀ ਸ਼ਾਮਲ ਕਰਨਾ ਚਾਹੀਦਾ। ਉਨ੍ਹਾਂ ਕਿਹਾ ਇਸ ਮੀਟਿੰਗ ਵਿੱਚ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ ਹੈ।