ਲੋਕਾਂ ਦਾ ਧਿਆਨ ਭਟਕਾ ਕੇ ਸਿਆਸੀ ਰੰਜਿਸ਼ਾਂ ਕੱਢ ਰਹੀ ਸਰਕਾਰ : ਹਰਸਿਮਰਤ ਬਾਦਲ - ਹਰਸਿਮਰਤ ਬਾਦਲ
ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਲੁਧਿਆਣਾ ਬਲਾਸਟ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ 'ਤੇ ਵੀ ਸਵਾਲ ਖੜੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਖ਼ਤਮ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਲਾਸਟ ਮਾਮਲੇ 'ਚ ਅਜੇ ਪੂਰੀ ਜਾਂਚ ਨਹੀਂ ਹੋਈ ਪਰ ਮੁੱਖ ਮੰਤਰੀ ਚੰਨੀ ਅਤੇ ਗ੍ਰਹਿ ਮੰਤਰੀ ਵਲੋਂ ਪਹਿਲਾਂ ਹੀ ਅਕਾਲੀ ਦਲ ਦੇ ਖਿਲਾਫ਼ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦਰਬਾਰ ਸਾਹਿਬ ਬੇਅਦਬੀ ਦੀ ਕੋਸ਼ਿਸ਼ ਦੇ ਮਾਮਲੇ 'ਤੇ ਕਿਹਾ ਕਿ ਕਈ ਦਿਨ ਲੰਘ ਜਾਣ ਤੋਂ ਬਾਅਦ ਵੀ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।