ਗੁਰਪੁਰਬ ਮੌਕੇ ਸੁਲਤਾਨਪੁਰ ਲੋਧੀ ਨੂੰ ਮਿਲਿਆ ਵੱਡਾ ਤੋਹਫ਼ਾ, ਸਮਾਰਟ ਸਿਟੀ ਬਣਾਉਣ ਵੱਲ ਵਧਾਇਆ ਪਹਿਲਾ ਕਦਮ - ਕੰਮ ਸ਼ੁਰੂ ਕਰ ਦਿੱਤਾ
ਕਪੂਰਥਲਾ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਤੋਹਫ਼ਾ ਦਿੰਦਿਆਂ ਹਰੇਕ ਘਰ ਅਤੇ ਜਾਇਦਾਦ ਨੂੰ ਯੁਨੀਕ ਪਹਿਚਾਣ ਨੰਬਰ ਜਾਰੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਤਰ੍ਹਾਂ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਵੱਲ ਇਹ ਪਹਿਲਾ ਕਦਮ ਵਧਾਇਆ ਗਿਆ ਹੈ। ਇਸ ਕੰਮ ਦੀ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਸ਼ੁਰੂਆਤ ਕਰਵਾਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਰਾਜੀਵ ਵਰਮਾ, ਐੱਸਡੀਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਈ ਓ ਬਲਜੀਤ ਸਿੰਘ ਬਿਲਗਾ ਅਤੇ ਹੋਰ ਹਾਜ਼ਰ ਸਨ।