9ਵੀਂ ਪਾਤਸ਼ਾਹੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 19 ਨੂੰ ਪਹੁੰਚੇਗਾ ਅਨੰਦਪੁਰ ਸਾਹਿਬ - ਗੁਰੂਦੁਆਰਾ ਗੁਰੂ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ
ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰੂਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਰੰਭ ਹੋ ਕੇ ਵੱਖ-ਵੱਖ ਮਾਰਗਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਦਿੱਲੀ ਪਹੁੰਚਿਆ। 19 ਤਾਰੀਕ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਸ਼ੀਸ਼ ਮਾਰਗ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। ਇਸ ਸਬੰਧ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਵੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਮੀਟਿੰਗ ਕੀਤੀ। ਜਥੇਦਾਰ ਰਘੁਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੀਟਿੰਗ ਕਰਨ ਦਾ ਉਦੇਸ਼ ਇਹ ਸੀ ਕਿ ਜਦੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਮਹਾਨ ਨਗਰ ਕੀਰਤਨ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਣ ਤਾਂ ਸ਼ਹਿਰ ਵਿੱਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇ।