ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ - ਗੁਰੂ ਗੋਬਿੰਦ ਸਿੰਘ
ਤਰਨ ਤਾਰਨ: ਪਿੰਡ ਨਾਗੋਕੇ ਦੇ ਗੁਰਦੁਆਰਾ ਬਾਬਾ ਅਜੀਤ ਸਿੰਘ ਮਹੰਤ ਪ੍ਰਬੰਧਕ ਕਮੇਟੀ ਤੇ ਸਮੂਹ ਸਿੱਖ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ। ਇਸ ਸਜੇ ਹੋਏ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ਤੇ ਸਿੱਖ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਗੁਰੂ ਘਰ ਦੇ ਪ੍ਰਚਾਰਕ ਨੇ ਗੁਰੂ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾ ਕੇ ਨਿਹਾਲ ਕੀਤਾ। ਇਸ ਮਹਾਨ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸਿੱਖ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰਬਾਣੀ ਪੜ੍ਹ ਸੁਣ ਕੇ ਆਪਣਾਂ ਜੀਵਨ ਸਫਲਾ ਕੀਤਾ।