ਪੰਜਾਬ

punjab

ETV Bharat / videos

ਸਿੱਧੂ ਦੀ ਪ੍ਰਧਾਨਗੀ ਨਾਲ ਕਾਂਗਰਸ 'ਚ ਵਧੀਆ ਕਲੇਸ਼:ਆਪ ਆਗੂ - ਕਾਂਗਰਸ ਪਾਰਟੀ

By

Published : Jul 20, 2021, 3:00 PM IST

ਹੁਸ਼ਿਆਰਪੁਰ:ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਾਉਣ ਤੇ ਆਮ ਆਦਮੀ ਪਾਰਟੀ ਦੋਆਬਾ ਇੰਚਾਰਜ ਦੇ ਇੰਚਾਰਜ ਡਾਂ ਹਰਮਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਪੰਜਾਬ ਦਾ ਕਾਟੋ ਕਲੇਸ਼ ਵਧਿਆ ਹੈ ਨਾ ਕਿ ਘੱਟ ਹੋਇਆ ਹੈ। ਗੜ੍ਹਸ਼ੰਕਰ ਵਿਖੇ ਮੀਡੀਆ ਨਾਲ ਗੱਲ ਕਰਦੇ ਡਾ.ਹਰਮਿੰਦਰ ਸਿੰਘ ਬਖ਼ਸ਼ੀ ਆਮ ਆਦਮੀ ਪਾਰਟੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੰਘ ਸਿੱਧੂ ਨੂੰ ਕਦੇ ਵੀ ਕਾਂਗਰਸ ਪਾਰਟੀ ਪੰਜਾਬ ਦੇ ਪ੍ਰਧਾਨ ਵਜੋਂ ਸਵੀਕਾਰ ਨਹੀਂ ਕਰਨਗੇ।ਡਾ. ਹਰਮਿੰਦਰ ਸਿੰਘ ਬਖਸ਼ੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਢੇ ਚਾਰ ਸਾਲ ਲੋਕਾਂ ਨੂੰ ਗੁੰਮਰਾਹ ਕਰਦੇ ਰਹੇ। ਹੁਣ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਪਾਰਟੀ ਦਾ ਪ੍ਰਧਾਨ ਲਾਉਣ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਲੋਕਾਂ ਨੂੰ ਗੁੰਮਰਾਹ ਕਰਨਗੇ।ਬਖਸ਼ੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਕਾਂਗਰਸ ਪਾਰਟੀ ਨੂੰ ਮੂੰਹ ਨਹੀਂ ਲਾਉਗੀ। ਪੰਜਾਬ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।

ABOUT THE AUTHOR

...view details