ਗੈਸਟ ਫੈਕਟਲੀ ਸਹਾਇਕ ਪ੍ਰੋਫੈਸਰਾਂ ਨੇ ਡਿਗਰੀਆਂ ਸਾੜ ਮਨਾਈ ਕਾਲੀ ਦੀਵਾਲੀ - Guest faculty assistant professors
ਫਰੀਦਕੋਟ: ਲੰਬੇ ਸਮੇਂ ਤੋਂ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ (Guest faculty assistant professors) ਵਜੋਂ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਨੇ ਸੂਬਾ ਕਮੇਟੀ ਦੇ ਸੱਦੇ ‘ਤੇ ਆਪਣੀਆਂ ਡਿਗਰੀਆਂ ਦੀਆਂ ਕਾਪੀਆਂ ਸਾੜ ਕੇ ਕਾਲੀ ਦੀਵਾਲੀ (Diwali) ਮਨਾਈ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੀ ਲੱਗਦਾ ਕੇਂਦਰ ਸਰਕਾਰ ਨਾਲ ਸੰਧੀ ਕਰ ਚੁੱਕੀ ਹੈ ਤਾਂ ਹੀ ਕਿਸਾਨਾਂ ਤੋਂ ਕੇਂਦਰ ਸਰਕਾਰ ਜ਼ਮੀਨਾਂ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਬੱਚਿਆਂ ਤੋਂ ਉਨ੍ਹਾਂ ਦਾ ਰੁਜ਼ਗਾਰ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਚਿਰ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਜਾਂਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਜੇਕਰ ਪੰਜਾਬ ਸਰਕਾਰ ਨੇ ਜਲਦ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕਾਂਗਰਸ ਪਾਰਟੀ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਖਮਿਆਜਾ ਭੁਗਤਨਾ ਪਵੇਗਾ।