ਪੰਜਾਬ ਸਰਕਾਰ ਨਹੀਂ ਲੈ ਰਹੀ ਗੈਸਟ ਫੈਕਲਟੀ ਪ੍ਰੋਫੈਸਰਾਂ ਦੀ ਸਾਰ - FAZILKA NEWS
ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਕਾਲਜ ਵਿੱਚ ਗੈਸਟ ਫੈਕਲਟੀ ਸਹਾਇਕ ਪ੍ਰੋਫੇਸਰਾਂ ਵੱਲੋਂ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਹੜਤਾਲ ਵਿੱਚ ਉਨ੍ਹਾਂ ਦਾ ਸਾਥ ਵਿਦਿਆਰਥੀ ਵੀ ਦੇ ਰਹੇ ਹਨ। ਇਸ ਗੈਸਟ ਫੈਕਲਟੀ ਸਹਾਇਕ ਪ੍ਰੋਫੇਸਰਾਂ ਦੀ ਹੜਤਾਲ ਪੰਜਾਬ ਦੇ 48 ਸਰਕਾਰੀ ਕਾਲਜਾਂ ਵਿੱਚ ਸ਼ੁਰੂ ਕੀਤੀ ਗਈ ਹੈ। ਮੀਡਿਆ ਨਾਲ ਗੱਲਬਾਤ ਕਰਦਿਆ ਫਾਜ਼ਿਲਕਾ ਦੇ ਸਰਕਾਰੀ ਕਾਲਜ ਵਿੱਚ ਤੈਨਾਤ ਪ੍ਰੋਫੈਸਰਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਸਹਾਇਕ ਪ੍ਰੋਫੈਸਰ ਦੇ ਤੌਰ 'ਤੇ ਤੈਨਾਤ ਕੀਤਾ ਗਿਆ ਸੀ ਪਰ ਨਾ ਤਾਂ ਉਨ੍ਹਾਂ ਨੂੰ ਪੱਕਾ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦਾ ਵੇਤਨ ਮਾਨ ਨੂੰ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆ ਨੌਕਰੀਆਂ ਖ਼ਤਮ ਕਰਨਾ ਚਾਹੁੰਦੀ ਹੈ ਪਰ ਉਹ ਅਜਿਹਾ ਨਹੀਂ ਹੋਣ ਦੇਣਗੇ। ਪੰਜਾਬ ਭਰ ਦੇ ਸਾਰੇ ਪ੍ਰੋਫੈਸਰਾਂ ਨੇ ਇਹ ਫ਼ੈਸਲਾ ਲਿਆ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਰਕਾਰ ਨਹੀਂ ਮੰਨਦੀ, ਉਦੋਂ ਤੱਕ ਉਹ ਹੜਤਾਲ 'ਤੇ ਰਹਿਣਗੇ ।