ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਦੀ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ - ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਦੀ ਮੁਕੰਮਲ ਹੜਤਾਲ
ਪਿਛਲੇ 4 ਦਿਨਾਂ ਤੋਂ ਅੰਮ੍ਰਿਤਸਰ ਦੇ ਸਵਰੂਪ ਰਾਨੀ ਕਾਲਜ ਦੀ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਮੁਕੰਮਲ ਹੜਤਾਲ ਜਾਰੀ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਦੇ ਚੋਣ ਮਨੋਰਥ ਪੱਤਰ ਨੂੰ ਸਾੜ ਕੇ ਆਪਣਾ ਰੋਸ ਪ੍ਰਗਟ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਕਿਹਾ ਸੀ ਕਿ ਉਹ ਕੱਚੇ ਪ੍ਰੋਫੈਸਰਾਂ ਨੂੰ ਪੱਕਾ ਕਰੇਗੀ ਪਰ ਹੁਣ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਹੁਣ ਪੀਐਸਸੀ ਪੇਪਰ ਰਾਹੀਂ ਨਵੀਆਂ ਭਰਤੀਆਂ ਕਰੇਗੀ ਜੋ ਕਿ ਗਲ਼ਤ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।