ਸੰਗਰੂਰ: ਸਹਾਇਕ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ - ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
ਜ਼ਿਲ੍ਹਾ ਸੰਗਰੂਰ ਵਿਖੇ ਸਰਕਾਰੀ ਰਣਬੀਰ ਕਾਲਜ ਦੇ ਵਿੱਚ ਕੰਮ ਕਰ ਰਹੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਪ੍ਰੋਫੈਸਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਲਗਾਤਾਰ 10 ਸਾਲਾਂ ਤੋਂ ਆਪਣੇ ਕਾਲਜਾਂ ਦੇ ਵਿੱਚ ਬੱਚਿਆਂ ਨੂੰ ਸਿੱਖਿਆ ਸੇਵਾਵਾਂ ਦੇ ਰਹੇ ਹਨ ਪਰ ਉਨ੍ਹਾਂ ਨੂੰ ਹੁਣ ਤੱਕ ਰੈਗੂਲਰ ਨਹੀਂ ਕੀਤਾ ਗਿਆ ਹੈ।