ਗੁਰਬਚਨ ਸਿੰਘ ਬੱਬੇਹਾਲੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ - ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ
ਗੁਰਦਾਸਪੁਰ: ਭਾਜਪਾ ਨਾਲ ਗਠਜੋੜ ਟੁੱਟਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਦੀਨਾਨਗਰ ਵਿੱਚ ਮਜ਼ਬੂਤ ਕਰਨ ਲਈ ਅਕਾਲੀ ਦਲ ਵੱਲੋਂ ਪਾਰਟੀ ਦਾ ਦਫਤਰ ਖੋਲਿਆ ਗਿਆ। ਜਿਸਦਾ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਬੱਬੇਹਾਲੀ ਨੇ ਕਿਹਾ ਕਿ ਦੀਨਾਨਗਰ ਵਿੱਚ 15 ਸੀਟਾਂ 'ਤੇ ਨਗਰ ਕੌਂਸਲ ਦੀਆਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਆਪਣੇ ਦਮ ਦੇ ਲੜੇਗੀ। ਬੱਬੇਹਾਲੀ ਨੇ ਕਿਹਾ ਕਿ ਦੀਨਾਨਗਰ ਵਿੱਚ ਪਹਿਲਾਂ ਭਾਜਪਾ ਅਕਾਲੀ ਦਲ ਨਾਲ ਮਿਲ ਕੇ ਨਗਰ ਕੌਂਸਲ ਦੀਆਂ ਚੋਣਾਂ ਲੜਦੀ ਰਹੀ ਹੈ ਪਰ ਇਸ ਵਾਰ ਅਕਾਲੀ ਦਲ ਆਪਣੇ ਦਮ 'ਤੇ ਚੋਣਾਂ ਲੜੇਗੀ। ਇਸ ਲਈ ਅੱਜ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਵੱਲੋਂ ਦੀਨਾਨਗਰ ਵਿੱਖੇ ਦਫਤਰ ਦਾ ਉਦਘਾਟਨ ਕੀਤਾ ਗਿਆ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪਹਿਲਾ ਖੇਤੀ ਬਿੱਲ ਪਾਸ ਕੀਤੇ ਅਤੇ ਹੁਣ ਦਿੱਲੀ ਵਿਧਾਨਸਭਾ ਵਿੱਚ ਖੇਤੀ ਬਿਲ ਦੀਆਂ ਕਾਪੀਆਂ ਪਾੜ ਕੇ ਡਰਾਮੇ-ਬਾਜੀ ਕਰ ਰਿਹਾ ਹੈ।