550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਗੁਰਬਾਣੀ ਮੁਕਾਬਲਾ - ਸ੍ਰੀ ਗੁਰੂ ਨਾਨਕ ਦੇਵ ਜੀ
ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਗੁਰਬਾਣੀ ਮੁਕਾਬਲਾ ਕਰਵਾਇਆ ਗਿਆ। ਇਹ ਸਮਾਗਮ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਚੈਰੀਟੇਬਲ ਟਰੱਸਟ ਵੱਲੋਂ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਸਲਮ ਇਲਾਕਿਆਂ 'ਚ ਰਹਿਣ ਵਾਲੇ ਕਰੀਬ 500 ਬੱਚਿਆਂ ਨੇ ਭਾਗ ਲਿਆ। ਸਮਾਗਮ ਦੌਰਾਨ ਬੱਚਿਆਂ 'ਚ ਗੁਰਬਾਣੀ, ਸ਼ਬਦ ਗਾਇਨ ਆਦਿ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਪ੍ਰਬੰਧਕਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਮੁਕਾਬਲੇ ਨੂੰ ਕਰਵਾਉਣ ਦਾ ਮੁੱਖ ਮੰਤਵ ਨਵੀਂ ਪੀੜੀ ਨੂੰ ਸਿੱਖ ਧਰਮ ਦੇ ਇਤਿਹਾਸ ਤੇ ਸੱਭਿਆਚਾਰ ਨਾਲ ਜੋੜੇ ਰੱਖਣਾ ਹੈ।