ਗੁਰਦਾਸ ਮਾਨ ਨੂੰ ਮੰਗਣੀ ਚਾਹੀਦੀ ਹੈ ਮੁਆਫ਼ੀ: ਮਨਮੋਹਨ ਸਿੰਘ ਦਾਊਂ - ਮਨਮੋਹਨ ਸਿੰਘ ਦਾਊਂ
ਗੁਰਦਾਸ ਮਾਨ ਵੱਲੋਂ ਦਿੱਤੇ ਗਏ 'ਇੱਕ ਦੇਸ਼ ਇੱਕ ਭਾਸ਼ਾ' ਦੇ ਬਿਆਨ ਨੂੰ ਲੈ ਕੇ ਪੰਜਾਬੀ ਸਾਹਿਤਕਾਰ ਅਤੇ ਨੈਸ਼ਨਲ ਐਵਾਰਡ ਜੇਤੂ ਲੇਖਕ ਮਨਮੋਹਨ ਸਿੰਘ ਦਾਊਂ ਵੱਲੋਂ ਨਿਖੇਧੀ ਕੀਤੀ ਗਈ ਹੈ। ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਗੁਰਦਾਸ ਮਾਨ ਵਰਗੇ ਸੱਭਿਆਚਾਰ ਨਾਲ ਜੁੜੇ ਹੋਏ ਗਾਇਕ ਵੱਲੋਂ ਇਸ ਤਰ੍ਹਾਂ ਦਾ ਬਿਆਨ ਸ਼ੋਭਾ ਨਹੀਂ ਦਿੰਦਾ ਅਤੇ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸੰਪਰਕ ਭਾਸ਼ਾ ਜ਼ਰੂਰ ਹੋਣੀ ਚਾਹੀਦੀ ਹੈ ਪਰ ਸਾਡੀ ਆਪਣੀ ਮਾਂ ਬੋਲੀ ਨੂੰ ਦੂਰ ਨਹੀਂ ਕੀਤਾ ਜਾ ਸਕਦਾ, ਤਾਨਾਸ਼ਾਹ ਰਵੱਈਏ ਨਾਲ ਕਿਸੇ ਉੱਤੇ ਕੋਈ ਭਾਸ਼ਾ ਨਹੀਂ ਥੋਪੀ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਭਾਸ਼ਾ ਦਾ ਆਕਾਰ ਬਹੁਤ ਵੱਡਾ ਹੈ ਅਤੇ ਸਾਡੀ ਇਹ ਗੁਰੂਆਂ ਪੀਰਾਂ ਦੀ ਭਾਸ਼ਾ ਹੈ। ਦੱਸਦਈਏ ਕਿ 78 ਕਿਤਾਬਾਂ ਲਿਖ ਚੁੱਕੇ ਮਨਮੋਹਨ ਸਿੰਘ ਦਾਊ ਨੂੰ ਦੇਸ਼ ਦਾ ਸਭ ਤੋਂ ਵੱਡਾ ਨੈਸ਼ਨਲ ਅਵਾਰਡ ਮਿਲ ਚੁੱਕਿਆ ਹੈ ਉੱਥੇ ਹੀ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਵੀ ਉਨ੍ਹਾਂ ਨੂੰ ਸਨਮਾਨ ਦਿੱਤਾ ਗਿਆ ਹੈ ਜੋ ਕਿ ਪੰਜਾਬ ਅਤੇ ਪੰਜਾਬੀਅਤ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।
Last Updated : Sep 26, 2019, 9:57 PM IST