ਗੁਰਦਾਸਪੁਰ: ਕ੍ਰਿਸ਼ਚੀਅਨ ਨੈਸ਼ਨਲ ਫਰੰਟ ਨੇ ਮੋਦੀ ਤੇ ਯੋਗੀ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਮੋਦੀ ਤੇ ਯੋਗੀ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਗੁਰਦਾਸਪੁਰ: ਜ਼ਿਲ੍ਹੇ 'ਚ ਕ੍ਰਿਸ਼ਚੀਅਨ ਨੈਸ਼ਨਲ ਫਰੰਟ ਨੇ ਕੇਂਦਰ ਸਰਕਾਰ ਤੇ ਯੂਪੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਸ਼ਨ ਕਿਸਾਨ ਵਿਰੋਧੀ ਖੇਤੀ ਸੁਧਾਰ ਕਾਨੂੰਨ ਤੇ ਹਾਥਰਸ ਪੀੜਤਾ ਨੂੰ ਇਨਸਾਫ਼ ਦਵਾਉਣ ਲਈ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੀਐਮ ਮੋਦੀ ਤੇ ਯੂਪੀ ਦੇ ਸੀਐਮ ਯੋਗੀ ਦਾ ਪੁੱਤਲਾ ਸਾੜ ਕੇ ਵਿਰੋਧ ਪ੍ਰਗਟਾਇਆ। ਉਨ੍ਹਾਂ ਕੇਂਦਰ ਸਰਕਾਰ ਤੇ ਯੋਗੀ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਕ੍ਰਿਸ਼ਚੀਅਨ ਨੈਸ਼ਨਲ ਫਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਕਿਹਾ ਕਿ ਮੋਦੀ ਸਰਕਾਰ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ। ਮੋਦੀ ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਕਿਸਾਨਾਂ ਦੇ ਹੱਕਾਂ ਨੂੰ ਖੋਹ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਹਾਥਰਸ 'ਚ ਦਲਿਤ ਕੁੜੀ ਨਾਲ ਵਾਪਰੀ ਜਬਰ ਜਨਾਹ ਦੀ ਘਟਨਾ ਦਾ ਵਿਰੋਧ ਕੀਤਾ ਅਤੇ ਜਲਦ ਤੋਂ ਜਲਦ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।