ਪੰਜਾਬ

punjab

ETV Bharat / videos

ਗੁਰਦਾਸਪੁਰ ਦੀ ਪੁਲਿਸ ਨੇ ਨਾਜਾਇਜ਼ ਅੰਗਰੇਜ਼ੀ ਸ਼ਰਾਬ ਅਤੇ ਗੱਡੀ ਕੀਤੀ ਕਾਬੂ - ਪੁਲਿਸ ਨੇ ਨਾਜਾਇਜ਼ ਅੰਗ੍ਰੇਜ਼ੀ ਸ਼ਰਾਬ ਅਤੇ ਗੱਡੀ ਕੀਤੀ ਕਾਬੂ

By

Published : Oct 4, 2019, 6:29 PM IST

ਜ਼ਿਲ੍ਹਾ ਗੁਰਦਾਸਪੁਰ ਦੀ ਸੀ.ਆਈ.ਏ ਸਟਾਫ਼ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉੱਤੇ ਕਰਾਵਾਈ ਕਰਦਿਆਂ ਇੱਕ ਵਿਅਕਤੀ ਮੋਹਨ ਲਾਲ ਦੇ ਘਰੋਂ 50 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਹਨ ਲਾਲ ਨਾਂਅ ਦਾ ਇੱਕ ਵਿਅਕਤੀ ਵਾਸੀ ਨਜ਼ਦੀਕ ਬੱਸ ਸਟੈਂਡ ਜੋ ਕਿ ਉਤਰਾਂਚਲ ਪ੍ਰਦੇਸ਼ ਤੋਂ ਅੰਗਰੇਜ਼ੀ ਸ਼ਰਾਬ ਲਿਆ ਕੇ ਗੁਰਦਾਸਪੁਰ ਵਿੱਚ ਵੇਚਦਾ ਸੀ। ਸੀ.ਆਈ.ਏ ਸਟਾਫ਼ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਮੋਹਨ ਲਾਲ ਨੂੰ ਤਾਂ ਕਾਬੂ ਕਰ ਲਿਆ ਗਿਆ ਹੈ, ਪਰ ਉਸ ਦਾ ਇੱਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ। ਉਸ ਦੀ ਭਾਲ ਫ਼ਿਲਹਾਲ ਜਾਰੀ ਹੈ। ਪੁਲਿਸ ਨੇ ਨਾਜਾਇਜ਼ ਸ਼ਰਾਬ ਅਤੇ ਗੱਡੀ ਕਬਜ਼ੇ ਵਿੱਚ ਲੈ ਲਈ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ABOUT THE AUTHOR

...view details