ਗੁਰਦਾਸਪੁਰ 'ਚ ਸੁਨੀਲ ਜਾਖੜ ਨੇ ਖੇਤੀ ਕਾਨੂੰਨਾਂ ਦੇ ਖਿਲਾਫ਼ ਕੀਤੀ ਰੋਸ ਰੈਲੀ - protest rally
ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਗੁਰਦਾਸਪੁਰ ਵਿੱਚ ਕਿਸਾਨਾਂ ਦੇ ਹੱਕ ਅਤੇ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ਼ ਰੋਸ ਰੈਲੀ ਕੀਤੀ। ਇਸ ਮੌਕੇ ਕਾਂਗਰਸ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ 'ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਨੂੰ ਬਰਬਾਦ ਕਰਨ ਵਿੱਚ ਲੱਗੀ ਹੋਈ ਹੈ। ਪਹਿਲਾਂ ਪੰਜਾਬ ਦਾ ਬਣਦਾ ਜੀਐਸਟੀ ਫੰਡ ਰੋਕ ਦਿੱਤਾ ਅਤੇ ਹੁਣ 1 ਹਜ਼ਾਰ ਕਰੋੜ ਰੁਪਏ ਦਾ ਪੇਂਡੂ ਵਿਕਾਸ ਫੰਡ ਰੋਕ ਦਿੱਤਾ ਹੈ।