ਡੀਸੀ ਦਫ਼ਤਰ ਕਰਮਚਾਰੀਆਂ ਨੇ ਸ਼ੁਰੂ ਕੀਤੀ ਕਲਮ ਛੋੜ ਹੜਤਾਲ - ਪੰਜਾਬ ਸਰਕਾਰ
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਡੀਏ ਦੀ ਕਿਸ਼ਤ ਜਾਰੀ ਨਾ ਕਰਨ 'ਤੇ ਮੁਲਾਜ਼ਮਾਂ ਦੇ ਕੱਟੇ ਗਏ ਮੋਬਾਈਲ ਭੱਤੇ ਦੇ ਵਿਰੋਧ ਵਿੱਚ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੁੱਚੇ ਕਰਮਚਾਰੀਆਂ ਨੇ ਕੰਮ ਕਾਜ ਠੱਪ ਕਰ ਡੀਸੀ ਦਫ਼ਤਰ ਅੱਗੇ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਾਰੇ ਜਾਣਕਾਰੀ ਦਿੰਦਿਆਂ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ। ਅਸੀਂ ਇਸ ਦੇ ਵਿਰੋਧ ਵਜੋਂ 14 ਤਰੀਕ ਤੱਕ ਦੀ ਹੜਤਾਲ ਐਲਾਨੀ ਹੈ।