ਪੰਜਾਬ

punjab

ਗੁਰਦਾਸਪੁਰ: ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਮਨਾਈ ਹੋਲੀ

By

Published : Mar 30, 2021, 9:45 AM IST

Published : Mar 30, 2021, 9:45 AM IST

ਗੁਰਦਾਸਪੁਰ: ਲੰਘੇ ਦਿਨੀਂ ਕਿਸਾਨ ਜਥੇਬੰਦੀਆਂ ਅਤੇ ਨੌਜਵਾਨ ਜਥੇਬੰਦੀਆਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਗੁਰਦਾਸਪੁਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਹੋਲੀ ਦੇ ਤਿਉਹਾਰ ਨੂੰ ਕਾਲੀ ਹੋਲੀ ਵਜੋਂ ਮਨਾਇਆ। ਕਿਸਾਨ ਆਗੂਆਂ ਨੇ ਕਿਹਾ ਕਿ ਜਿੱਥੇ ਪੂਰਾ ਦੇਸ਼ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾ ਰਿਹਾ ਹੈ ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਇਸ ਹੋਲੀ ਦੇ ਤਿਉਹਾਰ ਨੂੰ ਕਾਲੀ ਹੋਲੀ ਵਜੋਂ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨ ਵਿਰੋਧੀ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਹੁਣ ਕਿਸਾਨ ਜਥੇਬੰਦੀਆਂ ਪਿੱਛੇ ਹਟਣ ਵਾਲੀਆਂ ਨਹੀਂ ਹਨ ਜਦੋਂ ਤਕ ਇਹ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ABOUT THE AUTHOR

...view details