'ਜੋ ਦਿਖਦਾ ਹੈ ਉਹ ਬਿਕਦਾ ਹੈ': ਫ਼ਤਿਹ ਸਿੰਘ ਬਾਜਵਾ - ਵਿਧਾਇਕ ਫ਼ਤਿਹ ਸਿੰਘ ਬਾਜਵਾ
ਗੁਰਦਾਸਪੁਰ ਦੇ ਹਲਕਾ ਕਾਦੀਆਂ ਦੇ ਵਿਧਾਇਕ ਫ਼ਤਿਹ ਸਿੰਘ ਬਾਜਵਾ ਨੇ ਪੰਚਾਂ ਤੇ ਸਰਪੰਚਾਂ ਦੇ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਫ਼ਤਿਹ ਸਿੰਘ ਬਾਜਵਾ ਨੇ ਦੱਸਿਆ ਕਿ ਸੂਬਾ ਸਰਕਾਰ ਨੂੰ ਸੱਤਾ 'ਚ ਆਏ ਹੋਏ 3 ਸਾਲ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਜੋ ਸੂਬਾ ਸਰਕਾਰ ਨੇ ਲੋਕਾਂ ਦੇ ਨਾਲ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਪੂਰਾ ਕਰਨ ਲਈ ਹਰ ਜ਼ਿਲ੍ਹੇ ਦੇ ਹਲਕਾ ਇੰਚਾਰਜ ਨੂੰ 25 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਪੰਚਾਂ ਤੇ ਪੰਚਾਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ 'ਚ ਚੰਗੇ ਤਰੀਕੇ ਨਾਲ ਕੰਮ ਕਰਨ ਤੇ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਸੁੱਵਿਧਾ ਪ੍ਰਦਾਨ ਕਰਨ ਕਿਉਂਕਿ ਜੋ ਦਿਖਦਾ ਹੈ ਉਹ ਬਿਕਦਾ ਹੈ।