ਗੀਤਾਂ ਰਾਹੀਂ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰ ਰਹੀ ਗੁਰਦਾਸਪੁਰ ਪੁਲਿਸ - ਗੁਰਦਾਸਪੁਰ ਪੁਲਿਸ
ਗੁਰਦਾਸਪੁਰ: ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸੂਬੇ 'ਚ ਕਰਫਿਊ ਜਾਰੀ ਹੈ। ਇਸ ਦੌਰਾਨ ਗੁਰਦਾਸਪੁਰ ਪੁਲਿਸ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਵੀਂ ਪਹਿਲ ਕੀਤੀ ਹੈ। ਇਸ ਤਹਿਤ ਗੁਰਦਾਸਪੁਰ ਪੁਲਿਸ ਗੀਤ ਰਾਹੀਂ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰ ਰਹੀ ਹੈ ਤਾਂ ਜੋ ਉਹ ਕਰਫਿਊ ਦੀ ਪਾਲਣਾ ਕਰਨ ਤੇ ਖ਼ੁਦ ਨੂੰ ਇਸ ਮਹਾਂਮਾਰੀ ਤੋਂ ਬਚਾ ਸਕਣ। ਪੁਲਿਸ ਵਿਭਾਗ 'ਚ ਬਤੌਰ ਸਬ-ਇੰਸਪੈਕਟਰ ਸੇਵਾਵਾਂ ਨਿਭਾ ਰਹੇ ਸੁਭਾਸ਼ ਸੂਫੀ ਆਪਣੇ ਗੀਤ ਰਾਹੀਂ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।