ਗੁਰਦਾਸਪੁਰ ਪੁਲਿਸ ਨੇ 340 ਕਿਲੋ ਭੁੱਕੀ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ - 40 ਕਿਲੋ ਭੁੱਕੀ
ਗੁਰਦਾਸਪੁਰ: ਕਸਬਾ ਕਾਹਨੂੰਵਾਨ ਦੀ ਪੁਲਿਸ ਨੇ ਮੁਖ਼ਬਰ ਦੀ ਇਤਲਾਹ ਉੱਤੇ ਤਿੰਨ ਦੋਸ਼ੀਆਂ ਨੂੰ 340 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ। ਇਸ ਦੀ ਜਾਣਕਾਰੀ ਡੀਐਸਪੀ ਕੁਲਵਿੰਦਰ ਸਿੰਘ ਨੇ ਦਿੱਤੀ। ਡੀਐਸਪੀ ਨੇ ਕਿਹਾ ਕਿ ਥਾਣਾ ਮੁਖੀ ਪ੍ਰਭਜੋਤ ਸਿੰਘ ਦੀ ਅਗਵਾਈ ਵਾਲੀ ਟੀਮ ਦੀ ਬਹੁਤ ਵੱਡੀ ਪ੍ਰਾਪਤੀ ਹੈ, ਜਿਨ੍ਹਾਂ ਨੇ ਸੇਬਾਂ ਵਾਲੀਆਂ ਪੇਟੀਆਂ ਦੀ ਆੜ ਹੇਠ ਲੁਕੋ ਕੇ ਲਿਜਾਈ ਜਾ ਰਹੀ 340 ਕਿਲੋ ਭੁੱਕੀ ਬਰਾਮਦ ਕੀਤੀ ਹੈ। ਕਾਬੂ ਕੀਤੇ ਵਿਅਕਤੀ ਭੁੱਕੀ ਸ਼੍ਰੀਨਗਰ ਦੇ ਅਨੰਤਨਾਗ ਤੋਂ ਲਿਆ ਕੇ ਗੁਰਦਾਸਪੁਰ ਦੇ ਆਸ-ਪਾਸ ਇਲਾਕਿਆਂ ਵਿੱਚ ਵੇਚਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਦੋਸ਼ੀਆਂ ਨੂੰ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕਰ 7 ਦਿਨਾਂ ਦੀ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਤੋਂ ਕੋਲੋਂ ਅਗਲੀ ਪੁੱਛਗਿੱਛ ਕੀਤੀ ਜਾ ਸਕੇ।