ਗੁਰਦਾਸਪੁਰ: ਲੋਕਾਂ ਨੇ ਤਾੜੀਆਂ ਵਜਾ ਕੇ ਜਨਤਾ ਕਰਫਿਊ ਨੂੰ ਦਿੱਤਾ ਸਮਰਥਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਲਈ ਜਨਤਾ ਕਰਫਿਊ ਦਾ ਐਲਾਨ ਕੀਤਾ ਗਿਆ ਸੀ ਤੇ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਇਸ ਸੱਦੇ ਨੂੰ ਸਮਰਥਨ ਦੇਣ ਲਈ ਲੋਕਾਂ ਨੂੰ ਘਰ ਦੇ ਬਾਹਰ ਤਾੜੀਆਂ ਤੇ ਮਜੀਰੇ ਵਜਾਉਣ ਲਈ ਕਿਹਾ ਗਿਆ ਸੀ ਜਿਸ ਦੀ ਪਾਲਣਾ ਕਰਦੇ ਹੋਏ ਗੁਰਦਾਸਪੁਰ ਦੇ ਲੋਕਾਂ ਨੇ ਸ਼ਾਮ ਦੇ 5:00 ਵਜੇ ਤਾੜੀਆਂ ਵਜਾ ਕੇ ਸਮਰਥਨ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਹ ਤਾੜੀਆਂ ਉਨ੍ਹਾਂ ਦੇ ਲਈ ਸੀ ਜੋ ਕੋਰੋਨਾ ਵਾਇਰਸ ਦੇ ਕਹਿਰ 'ਚ ਵੀ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।