ਤਰਨ ਤਾਰਨ: ਰਾਸ਼ਨ ਨੂੰ ਲੈ ਕੇ ਗੁਰਦੁਆਰਾ ਡੇਹਰਾ ਸਾਹਿਬ ਦੇ ਸੇਵਾਦਾਰਾਂ ਨਾਲ ਕੁੱਟਮਾਰ - covid-19
ਤਰਨ ਤਾਰਨ: ਸ਼ਹਿਰ ਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਕਰਫਿਊ ਦੌਰਾਨ ਗੁਰਦਵਾਰਾ ਡੇਹਰਾ ਸਾਹਿਬ ਤੋਂ ਲੰਗਰ ਵੰਡਣ ਜਾ ਰਹੇ ਸੇਵਾਦਾਰਾਂ ਦੀ ਕੁੱਟਮਾਰ ਕਰਨ ਵਾਲਿਆਂ ਅਤੇ ਗੱਡੀ ਦੀ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮੌਕੇ ਸ਼ਿਕਾਇਤ ਕਰਤਾ ਜਗਬੀਰ ਸਿੰਘ ਤੇ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਬਾਬਾ ਮਹਿਤਾ ਕਾਲੂ ਸੇਵਾ ਸੁਸਾਇਟੀ, ਬਾਬਾ ਲੱਖਾ ਸਿੰਘ ਕੋਟੇ ਵਾਲੇ ਤੇ ਗੁਰਦੁਆਰਾ ਡੇਹਰਾ ਸਾਹਿਬ ਲੋਕਲ ਕਮੇਟੀ ਦੇ ਨੁਮਾਇੰਦੇ ਇਲਾਕੇ ਅੰਦਰ ਕਰਫ਼ਿਊ ਦੇ ਮੱਦੇਨਜ਼ਰ ਐੱਸਡੀਐਮ ਖਡੂਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਗਰੀਬ ਤੇ ਲੋੜਵੰਦਾਂ ਨੂੰ ਲੰਗਰ ਵੰਡਣ ਲਈ ਪੁਲਿਸ ਪ੍ਰਸ਼ਾਸਨ ਨੂੰ ਨਾਲ ਲੈ ਕੇ ਜਾ ਰਹੇ ਸਨ। ਇਸ ਦੌਰਾਨ ਪਿੰਡ ਡੇਹਰਾ ਸਾਹਿਬ ਵਿਖੇ ਕੁਝ ਵਿਅਕਤੀਆਂ ਨੇ ਲੰਗਰ ਵੰਡਣ ਨੂੰ ਲੈ ਕੇ ਵਿਘਨ ਪਾਇਆ ਅਤੇ ਕੁੱਟਮਾਰ ਕੀਤੀ ਤੇ ਨਾਲ ਰਾਸ਼ਨ ਵਾਲੀ ਗੱਡੀ ਦੀ ਭੰਨਤੋੜ ਕੀਤੀ।