'ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਨੂੰ ਆਈਸੋਲੇਸ਼ਨ ਵਾਰਡ 'ਚ ਕੀਤਾ ਜਾਵੇਗਾ ਤਬਦੀਲ' - ਸਰਾਆਂ ਨੂੰ ਬਣਾਇਆ ਜਾਵੇਗਾ ਆਈਸੋਲੇਸ਼ ਵਾਰਡ
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਜਿਹੀ ਸਥਿਤੀ 'ਚ ਜ਼ਿਲ੍ਹਾ ਪ੍ਰਸ਼ਾਸਨ ਤੇ ਸੂਬਾ ਸਰਕਾਰ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਵੱਲੋਂ ਗੁਰਦੁਆਰਾ ਸਾਹਿਬ ਦੀ ਸਰਾਵਾਂ ਨੂੰ ਆਈਸੋਲੇਸ਼ਨ ਵਾਰਡਾਂ 'ਚ ਤਬਦੀਲ ਕੀਤਾ ਜਾਵੇਗਾ ਤਾਂ ਜੋ ਲੋੜ ਪੈਂਣ 'ਤੇ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਲੋਕਾਂ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਗੁਰਦੁਆਰਿਆਂ 'ਚ ਸੈਨੇਟਾਈਜ਼ਰ ਤੇ ਮਾਸਕ ਦਾ ਪ੍ਰਬੰਧ ਕਰਨ ਦੀਆਂ ਹਿਦਾਇਤਾਂ ਦਿੱਤੀਆਂ। ਉਨ੍ਹਾਂ ਸਿੱਖ ਸੰਗਤ ਨੂੰ ਘਰ ਦੇ ਅੰਦਰ ਰਹਿ ਕੇ ਕੋਰੋਨਾ ਵਾਇਰਸ ਦੇ ਵਿਰੁੱਧ ਲੜਾਈ 'ਚ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।
Last Updated : Mar 23, 2020, 7:59 PM IST