ਬਾਬਾ ਰਾਮ ਥੰਮਣ ਦੇ ਜਨਮ ਦਿਹਾੜੇ 'ਤੇ ਕਿਸਾਨੀ ਅੰਦੋਲਨ ਨੂੰ ਸਮਰਪਤ ਗੁਰਮਤਿ ਸਮਾਗਮ - Baba Ram Thaman Ji
ਗੁਰਦਾਸਪੁਰ :ਧੰਨ ਧੰਨ ਬਾਬਾ ਰਾਮ ਥੰਮਣ ਜੀ ਦੇ ਜਨਮ ਦਿਹਾੜੇ ਅਤੇ ਕਿਸਾਨੀ ਅੰਦੋਲਨ ਨੂੰ ਸਮਰਪਤਿ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਰਾਮ ਥੰਮਣ ਪਿੰਡ ਖੁਜਾਲਾ ਵਿਖੇ ਬੜੀ ਸ਼ਰਧਾ ਨਾਲ ਕਰਵਾਇਆ ਗਿਆ। ਸਭ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਵੱਖ ਵੱਖ ਢਾਡੀ ਕੀਰਤਨੀ, ਕਥਾ ਵਾਚਕਾਂ ਅਤੇ ਕਵੀਸ਼ਰੀ ਜਥਿਆਂ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਸ਼ਬਦ ਗੁਰੂ ਤੇ ਗੁਰ ਇਤਿਹਾਸ ਨਾਲ ਜੋੜਿਆ ਗਿਆ। ਇਸ ਮੌਕੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਮੋਰਚਾ ਲਾਈ ਬੈਠੇ ਕਿਸਾਨਾਂ ਦੇ ਹੱਕ 'ਚ ਅਵਾਜ ਬੁਲੰਦ ਕੀਤੀ ਗਈ ਅਤੇ ਕਿਸਾਨਾਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ। ਪ੍ਰਬੰਧਕਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਹਰ ਸਾਲ ਗੁਰਮੀਤ ਸਮਾਗਮ ਕਰਵਾਏ ਜਾਂਦੇ ਹਨ ਅਤੇ ਇਸ ਵਾਰ ਦੇ ਗੁਰਮੀਤ ਸਮਾਗਮ ਕਿਸਾਨੀ ਅੰਦੋਲਨ ਨੂੰ ਸਮਰਪਿਤ ਸੀ।