ਬਿਕਰਮ ਮਜੀਠੀਆ 'ਤੇ ਵਰ੍ਹੇ ਗੁਰਪ੍ਰੀਤ ਕਾਂਗੜ - ਸੁਖਜਿੰਦਰਕ ਰੰਧਾਵਾ ਦੇ ਹੱਕ 'ਚ ਬੋਲੇ ਗੁਰਪ੍ਰੀਤ ਕਾਂਗੜ
ਗੈਂਗਸਟਰ ਜੱਗੂ ਭਗਵਾਨਪੁਰੀਏ ਦੇ ਨਾਲ ਸਬੰਧਾਂ ਨੂੰ ਲੈ ਕੇ ਜੇਲ੍ਹ ਮੰਤਰੀ ਸੁਰਜਿੰਦਰ ਸਿੰਘ ਰੰਧਾਵਾ ਅਤੇ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਵਿੱਚ ਸ਼ਬਦੀ ਵਾਰ ਜਾਰੀ ਹੈ। ਇਸ ਮਗਰੋਂ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਅਸਤੀਫਾ ਵੀ ਮੰਗਿਆ ਗਿਆ ਜਿਸ ਨੂੰ ਮੁੱਖ ਮੰਤਰੀ ਨੇ ਨਕਾਰ ਦਿੱਤਾ। ਇਸ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਕੀ ਸਾਰੇ ਸੁਖਜਿੰਦਰ ਰੰਧਾਵਾ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਰੰਧਾਵਾ ਹਮੇਸ਼ਾ ਸੱਚ ਬੋਲਦੇ ਹਨ ਜਿਸ ਕਰਕੇ ਅਕਾਲੀ ਦਲ ਨੂੰ ਮਿਰਚਾਂ ਲਗਦੀਆਂ ਹਨ।