ਗੁਰਦੁਆਰਾ ਛੇਵੀਂ ਪਾਤਸ਼ਾਹੀ ਮੰਡੀ ਗੋਬਿੰਦਗੜ੍ਹ ਵਿਖੇ ਮਨਾਇਆ ਗਿਆ ਗੁਰਪੁਰਬ - t Gurdwara Chhevin Patshahi
ਸ੍ਰੀ ਫ਼ਤਿਹਗੜ੍ਹ ਸਾਹਿਬ: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਗੁਰਦੁਆਰੇ ਵਿਖੇ ਧਾਰਮਿਕ ਸਮਾਗਮ ਆਯੋਜਿਤ ਕੀਤੇ ਗਏ। ਇਸੇ ਲੜੀ ਵਿੱਚ ਮੰਡੀ ਗੋਬਿੰਦਗੜ੍ਹ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸਮਾਗਮ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਤੋਂ ਉਪਰੰਤ ਰਾਗੀ ਜਥੇ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ,ਗੁਰਦੁਆਰਾ ਛੇਵੀਂ ਪਾਤਸ਼ਾਹੀ 'ਚ ਸਵੇਰੇ ਤੋਂ ਹੀ ਸੰਗਤ ਵੱਡੀ ਗਿਣਤੀ 'ਚ ਨਤਮਸਤਕ ਹੋਣ ਆ ਰਹੀ ਹੈ।