ਸਾਰਿਆਂ ਨੂੰ ਗੁਰੂ ਸਾਹਿਬ ਦੇ ਦਿਖਾਏ ਮਾਰਗ ’ਤੇ ਚੱਲਣ ਦੀ ਲੋੜ- ਜਥੇਦਾਰ - ਸ੍ਰੀ ਗੁਰੂ ਹਰਗੋਬਿੰਦ ਸਾਹਿਬ
ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਿਕ ਅਤੇ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸਮੁੱਚੇ ਸਿੱਖ ਸ਼ਰਧਾਲੂਆਂ ਵੱਲੋਂ ਮਨਾਇਆ ਜਾ ਰਿਹਾ ਹੈ। ਦੱਸ ਦਈਏ ਕਿ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਸਿੱਖ ਕੌਮ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੱਤੀ। ਉੱਥੇ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਦੇ ਦਿਖਾਏ ਹੋਏ ਮਾਰਗ ’ਤੇ ਚੱਲਣ ਦੀ ਲੋੜ ਹੈ।