ਪੰਜਾਬ

punjab

ETV Bharat / videos

ਸ਼ਰਧਾ ਭਾਵ ਨਾਲ ਮਨਾਇਆ ਗਿਆ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਗੱਦੀ ਦਿਵਸ - ਸ੍ਰੀ ਹਰਮੰਦਿਰ ਸਾਹਿਬ

By

Published : Sep 19, 2019, 7:15 PM IST

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਜੀ 'ਚ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਗੱਦੀ ਦਿਵਸ ਸ਼ਰਦਾ ਭਾਵ ਨਾਲ ਮਨਾਇਆ ਗਿਆ। ਇਸ ਮੌਕੇ ਦਰਬਾਰ ਸਾਹਿਬ 'ਚ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਇਆ। ਸ਼ਰਧਾਲੂਆਂ ਨੇ ਸਰੋਵਰ ਵਿੱਚ ਸਨਾਨ ਕਰ ਗੂਰੁ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਭਾਈ ਲਹਿਣਾ ਜੀ ਦੀ ਅਥਾਹ ਭਗਤੀ ਤੇ ਸੇਵਾ ਵੇਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉਨ੍ਹਾਂ ਨੂੰ ਗੁਰਗੱਦੀ ਪ੍ਰਦਾਨ ਕੀਤੀ ਤੇ ਉਨ੍ਹਾਂ ਦਾ ਨਾਂਅ ਅੰਗਦ ਦੇਵ ਜੀ ਰੱਖਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਸ੍ਰੀ ਗੁਰੂ ਅੰਗਦ ਦੇਵ ਜੀ ਸਿੱਖਾਂ ਦੇ ਦੂਜੇ ਗੁਰੂ ਬਣੇ।

ABOUT THE AUTHOR

...view details