ਗੁਰੂ ਨਾਨਕ ਗੁਰਪੁਰਬ 2021: ਸੰਗਤ ਨਨਕਾਣਾ ਸਾਹਿਬ ਲਈ ਹੋਈ ਰਵਾਨਾ
ਅੰਮ੍ਰਿਤਸਰ: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦਾ ਪ੍ਰਕਾਸ਼ ਪੁਰਬ (Guru Nanak Gurpurab 2021) ਮਨਾਉਣ ਲਈਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਜੀਵਨ ਸਿੰਘ ਗੱਗੋਮਾਹਲ ਤੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਾਸਤੇ ਜੱਥਾ ਰਵਾਨਾ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਬਜ਼ੁਰਗ ਤੇ ਬੀਬੀਆਂ ਰਵਾਨਾ ਹੋਏ। ਇਸ ਮੌਕੇ ਪਾਕਿਸਤਾਨ ਦਰਸ਼ਨਾਂ ਲਈ ਜਾ ਰਹੇ ਜੱਥੇ ਦੇ ਮੁਖੀ ਮਹਿੰਦਰ ਸਿੰਘ ਅਤੇ ਹੋਰਨਾਂ ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਬਹੁਤ ਖੁਸ਼ੀ ਹੈ ਕਿ ਉਹ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ (Guru Nanak Jayanti 2021) ਮਨਾਉਣ ਲਈ ਪਾਕਿਸਤਾਨ ਵਿਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵਾਲਿਆਂ ਵਿੱਚ ਵੀ ਬਹੁਤ ਜ਼ਿਆਦਾ ਖੁਸ਼ੀ ਹੈ ਕਿ ਸਰਕਾਰ ਨੇ ਨਨਕਾਣਾ ਸਾਹਿਬ ਜਾਣ ਵਾਸਤੇ ਉਨ੍ਹਾਂ ਨੂੰ ਜੋ ਆਗਿਆ ਦਿੱਤੀ ਹੈ ਇੱਥੇ ਹੀ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸੰਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੇ ਵੀਜ਼ੇ ਲਗਵਾ ਕੇ ਦਿੱਤੇ ਹਨ ਉੱਥੇ ਹੀ ਉਨ੍ਹਾਂ ਨੇ ਸਰਕਾਰ ਦਾ ਧੰਨਵਾਦ ਵੀ ਕੀਤਾ।
Last Updated : Nov 18, 2021, 8:59 AM IST