ਜਲੰਧਰ ਦੇ ਪਿੰਡ ਗਾਖਲ ਵਿਖੇ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ - ਗੁਰੂ ਨਾਨਕ ਗੁਰਪੁਰਬ 2021
ਜਲੰਧਰ: ਪਿੰਡ ਗਾਖਲ ਵਿਖੇ ਗੁਰੂ ਨਾਨਕ ਦੇਵ ਜੀ ਦਾ 552 ਵਾ ਪ੍ਰਕਾਸ਼ ਦਿਹਾੜਾ ਬੜੀ ਹੀ ਧੂਮਧਾਮ ਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ, ਜਿੱਥੇ ਕਿ ਜਲੰਧਰ ਵੈਸਟ ਦੇ ਵਿਧਾਇਕ ਸੁਸ਼ੀਲ ਰਿੰਕੂ ਅਤੇ ਜਲੰਧਰ ਦੇ ਸਾਂਸਦ ਚੌਧਰੀ ਸੰਤੋਖ ਸਿੰਘ ਪੁੱਜੇ ਜਿਨ੍ਹਾਂ ਨੇ ਅੱਜ ਦੇ ਇਸ ਸ਼ੁਭ ਅਵਸਰ ਦੀ ਸਭ ਲੋਕਾਂ ਨੂੰ ਲੱਖ-ਲੱਖ ਵਧਾਈ ਦਿੱਤੀ। ਉੱਥੇ ਹੀ ਵਿਧਾਇਕ ਸੁਸ਼ੀਲ ਰਿੰਕੂ ਨੇ ਕਿਹਾ ਕਿ ਜੋ ਅੱਜ ਦੇ ਇਸ ਸ਼ੁਭ ਦਿਹਾੜੇ ਤੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈ ਲਈ ਤੇ ਗਾਏ ਹਨ ਇਸ ਤੇ ਉਹ ਪੰਜਾਬ ਦੀ ਜਿੱਤ ਤੇ ਪੰਜਾਬ ਵਾਸੀਆਂ ਦੀ ਜਿੱਤ ਨੂੰ ਦਰਸਾਇਆ ਗਿਆ ਹੈ ਉਨ੍ਹਾਂ ਨੇ ਅਤੇ ਚੌਧਰੀ ਸੰਤੋਖ ਸੰਸਾਧਨ ਸੰਸਦ ਨੇ ਅੱਜ ਦੇ ਇਸ ਪਵਿੱਤਰ ਦਿਹਾੜੇ ਤੇ ਸਭ ਲੋਕਾਂ ਨੂੰ ਲੱਖ ਲੱਖ ਵਧਾਈ ਦਿੱਤੀ ਹੈ।