ਮਾਨਸਾ ’ਚ ਧੂਮਧਾਮ ਨਾਲ ਮਨਾਇਆ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ - ਮਾਨਸਾ ’ਚ ਧੂਮਧਾਮ ਨਾਲ ਮਨਾਇਆ
ਮਾਨਸਾ: ਗੁਰੂ ਰਵਿਦਾਸ ਜੀ ਦਾ 644ਵਾਂ ਅਵਤਾਰ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ, ਜਿੱਥੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂ ਰਵਿਦਾਸ ਮੰਦਰ ਵਿੱਚ ਮੱਥਾ ਟੇਕਿਆ। ਗੁਰੂ ਘਰ ਦੇ ਕੀਰਤਨੀਆਂ ਵੱਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਰਸਭਿੰਨਾ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ, ਇਸ ਉਪਰੰਤ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ। ਗੁਰਪੁਰਬ ਮੌਕੇ ਹਾਜ਼ਰ ਸੰਗਤਾਂ ਨੇ ਦੱਸਿਆ ਗੁਰੂ ਰਵਿਦਾਸ ਭਗਤ ਜੀ ਦਾ ਅਵਤਾਰ ਪੁਰਬ ਦੇਸ਼ ਅਤੇ ਵਿਦੇਸ਼ ਵਿੱਚ ਬੜੀ ਸ਼ਰਧਾ ਨਾਲ ਹਰ ਸਾਲ ਮਨਾਇਆ ਜਾਂਦਾ ਹੈ ਜਿਸ ਨੂੰ ਲੈ ਕੇ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਹੈ।