ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਲਈ ਖੋਲੀਆਂ ਗਈਆਂ ਗੁਰੂਘਰ ਦੀਆਂ ਗੋਲਕਾਂ - ਗੁਰਦਵਾਰਾ ਬੁੰਗਾ ਮਸਤੂਆਣਾ ਸਾਹਿਬ
ਬਠਿੰਡਾ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬੀਤੇ ਦਿਨ ਕੋਰੋਨਾ ਵਾਇਰਸ ਦੇ ਚਲਦਿਆਂ ਸਿੱਖ ਸੰਸਥਾਵਾਂ ਨੂੰ ਗੋਲਕਾਂ ਦੇ ਮੂੰਹ ਲੋੜਵੰਦਾਂ ਦੀ ਸਹਾਇਤਾ ਲਈ ਖੋਲਣ ਦੇ ਆਦੇਸ਼ ਦਿੱਤੇ ਗਏ ਸਨ। ਅੱਜ ਪ੍ਰਮੁੱਖ ਧਾਰਮਿਕ ਸੰਸਥਾ ਗੁਰਦਵਾਰਾ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਹਾਜ਼ਰੀ ਵਿੱਚ ਆਪਣੀਆਂ ਗੋਲਕਾਂ ਖੋਲ੍ਹ ਕੇ ਪੈਸਾ ਲੋੜਵੰਦ ਲੋਕਾਂ ਦੀ ਮਦਦ ਲਈ ਖ਼ਰਚ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਮੌਕੇ 'ਤੇ ਮੌਜੂਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਕੀਤੇ ਗਏ ਉਕਤ ਕਾਰਜ ਦੀ ਸ਼ਲਾਘਾ ਕੀਤੀ।