ਗੁਟਕਾ ਸਾਹਿਬ ਦੀ ਬੇਅਦਬੀ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ - ਜਲੰਧਰ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ
ਜਲੰਧਰ: ਥਾਣਾ ਫਿਲੌਰ ਅਧੀਨ ਪੈਂਦੀ ਪੁਲਿਸ ਚੌਕੀ ਅੱਪਰਾ ਦੇ ਨੇੜਲੇ ਪਿੰਡ ਛੋਕਰਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਿੰਡ ਛੋਕਰਾ ਵਿਚ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗੰਦੀ ਨਾਲੀ ਵਿੱਚ ਸੁੱਟੇ ਹੋਏ ਸਨ ਜਿਸ ਨੂੰ ਸਭ ਤੋਂ ਪਹਿਲਾਂ ਪਿੰਡ ਦੇ ਵਿਅਕਤੀ ਜਸਵੀਰ ਸਿੰਘ ਨੇ ਵੇਖਿਆ ਤੇ ਤੁਰੰਤ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਬਾਰੇ ਦੱਸਿਆ। ਕਮੇਟੀ ਨੇ ਥਾਣਾ ਫਿਲੌਰ ਦੀ ਪੁਲਿਸ ਨੂੰ ਸੂਚਿਤ ਕੀਤਾ ਤੇ ਮੌਕੇ ਉੱਤੇ ਐਸ ਪੀ ਡੀ ਸਰਬਜੀਤ ਸਿੰਘ ਬਾਹੀਆ ਅਤੇ ਐਸ ਐਚ ਓ ਕੇਵਲ ਸਿੰਘ ਪੁੱਜੇ ਜਿਨ੍ਹਾਂ ਨੇ ਮੌਕੇ ਦਾ ਜਾਇਜ਼ਾ ਲਿਆ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿਚ ਅੰਬਿਕਾ ਪਤਨੀ ਭੁਪਿੰਦਰ ਸਿੰਘ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਜੇ ਕਿ ਇੱਕ ਪ੍ਰਾਈਵੇਟ ਸਕੂਲ ਦੀ ਮਾਲਕ ਦੱਸੀ ਜਾ ਰਹੀ ਹੈ।