ਜਿੰਮ ਮਾਲਕਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਜਿੰਮ ਖੋਲ੍ਹਣ ਦੀ ਕੀਤੀ ਅਪੀਲ - ਹਰਗੋਬਿੰਦ ਨਗਰ
ਫਗਵਾੜਾ: ਹਰਗੋਬਿੰਦ ਨਗਰ ਵਿੱਚ ਜਿੰਮ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਿੰਮ ਨਾ ਖੋਲ੍ਹਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ। ਸੁਸਾਇਟੀ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨਸ਼ਾ ਖਤਮ ਕਰਨ ਦੀ ਗੱਲ ਕਰ ਰਹੀ ਹੈ ਉੱਥੇ ਹੀ ਸੂਬਾ ਸਰਕਾਰ ਨੇ ਸ਼ਰਾਬ ਦੇ ਠੇਕੇ ਪਹਿਲ ਦੇ ਅਧਾਰ 'ਤੇ ਖੋਲ੍ਹ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿੰਮ ਨਾਲ ਵਿਅਕਤੀ ਦਾ ਇਮਊਨਿਟੀ ਸਿਸਟਮ 'ਚ ਵਾਧਾ ਹੁੰਦਾ ਹੈ ਜਦਕਿ ਸ਼ਰਾਬ ਬੰਦੇ ਨੂੰ ਕਮਜੋਰ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਜਿੰਮ ਖੋਲ੍ਹੇ ਜਾਣ।