ਅੰਮ੍ਰਿਤਸਰ ਵਿੱਚ ਜਿੰਮ ਮਾਲਕਾਂ ਨੇ ਸਰਕਾਰ ਖਿਲਾਫ ਵੱਖਰੇ ਢੰਗ ਨਾਲ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ: ਸੋਮਵਾਰ ਨੂੰ ਸ਼ਹਿਰ ਦੇ ਜਿਮ ਮਾਲਕਾਂ ਨੇ ਸਰਕਾਰ ਖਿਲਾਫ ਵੱਖਰੇ ਢੰਗ ਨਾਲ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਉਨ੍ਹਾਂ ਨੂੰ ਵੀ ਜਿੰਮ ਖੋਲ੍ਹਣ ਦੀ ਆਗਿਆ ਦਿੱਤੀ ਜਾਵੇ, ਕਿਉਂਕਿ ਉਨ੍ਹਾਂ ਕੋਲ ਬਿਜਲੀ ਦੇ ਬਿੱਲ ਆ ਰਹੇ ਹਨ ਅਤੇ ਉਨ੍ਹਾਂ ਨੂੰ ਬੱਚਿਆਂ ਦੀ ਫੀਸ ਵੀ ਅਦਾ ਕਰਨੀ ਪੈ ਰਹੀ ਹੈ। ਇਸੇ ਤਹਿਤ ਜਿਮ ਮਾਲਕਾਂ ਨੇ ਵੱਖਰੇ ਢੰਗ ਨਾਲ ਕਸਰਤ ਕਰਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਨੇ ਸ਼ਰਾਬ ਦੇ ਠੇਕੇ ਖੋਲ੍ਹ ਦਿੱਤੇ ਹਨ ਪਰ ਉਨ੍ਹਾਂ ਵੱਲੋਂ ਜਿੰਮ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।