ਜਿਮ ਮਾਲਕਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ ਖਿਲਾਫ
ਲੁਧਿਆਣਾ: ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲੌਕਡਾਊਨ ਕਾਰਨ ਹਰ ਇੱਕ ਵਰਗ ਦੇ ਕੰਮ ਧੰਦੇ ਤੇ ਕਾਫੀ ਅਸਰ ਪਿਆ ਹੈ। ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਦੇ ਲਈ ਸਰਕਾਰ ਵੱਲੋਂ ਸਿੱਖਿਆ ਅਦਾਰਿਆ ਅਤੇ ਜਿਮ ਆਦਿ ਨੂੰ ਬੰਦ ਕੀਤਾ ਹੋਇਆ ਹੈ। ਜਿਸ ਕਾਰਨ ਜਿਮ ਮਾਲਕਾਂ ਨੂੰ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਕਾਰਨ ਜਿਮ ਮਾਲਕਾਂ ਨੇ ਜਿਮਾਂ ਨੂੰ ਮੁੜ ਖੁਲ੍ਹਵਾਉਣ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਿਮ ਮਾਲਕਾਂ ਨੇ ਕਿਹਾ ਕਿ ਉਨ੍ਹਾਂ ਦੇ ਘਰ ਦਾ ਖਰਚਾ ਕਾਫੀ ਔਖਾ ਚਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਜਿਮ ਨੂੰ ਨਹੀਂ ਖੋਲ੍ਹਦੀ ਤਾਂ ਉਨ੍ਹਾਂ ਨੂੰ ਸਰਕਾਰੀ ਭੱਤਾ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦਾ ਘਰ ਗੁਜਾਰਾ ਚੱਲ ਸਕੇ।