ਅੱਧ ਸੜੀ ਲਾਸ਼ ਮਿਲਣ ਨਾਲ ਇਲਾਕੇ ’ਚ ਫੈਲੀ ਸਨਸਨੀ, ਜਾਂਚ ’ਚ ਜੁੱਟੀ ਪੁਲਿਸ - ਵਿਅਕਤੀ ਦੀ ਅੱਧ ਸੜੀ ਲਾਸ਼
ਸਹਰਿੰਦ ਦੇ ਨੈਸ਼ਨਲ ਹਾਈਵੇ ’ਤੇ ਪੈਂਦੇ ਪਿੰਡ ਜਲਵੇੜੇ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਅੱਧ ਸੜੀ ਲਾਸ਼ ਮਿਲਣ ਨਾਲ ਇਲਾਕੇ ਚ ਸਨਸਨੀ ਫੈਲ ਗਈ। ਸ਼ੁਰੂਆਤੀ ਜਾਂਚ ਚ ਸਾਹਮਣੇ ਆਇਆ ਹੈ ਕਿ ਵਿਅਕਤੀ ਨੂੰ ਕਿਸੇ ਤੇਜ਼ਧਾਰ ਹਥਿਆਰ ਨਾਲ ਮਾਰਿਆ ਗਿਆ ਹੈ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ ਦੇਖਣ ਤੋਂ ਇੰਝ ਲੱਗ ਰਿਹਾ ਹੈ ਕਿ ਜਿਵੇਂ ਪਹਿਲਾਂ ਇਸਨੂੰ ਬੇਰਹਿਮੀ ਨਾਲ ਮਾਰਿਆ ਗਿਆ ਉਸ ਤੋਂ ਬਾਅਦ ਉਸਨੂੰ ਸਾੜ ਦਿੱਤਾ ਗਿਆ ਹੈ। ਫਿਲਹਾਲ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਚ ਲੈ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।