ਸਕਾਲਰਸ਼ਿਪ ਜਾਰੀ ਕਰਵਾਉਣ ਸਬੰਧੀ ਜੀਐਨਡੀਯੂ ਦੇ ਉਪ ਕੁਲਪਤੀ ਨੂੰ ਮੰਗ ਪੱਤਰ ਸੌਂਪਿਆ - amritsar update
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਨਾ ਕੀਤੇ ਜਾਣ ਸਬੰਧੀ ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਨੇ ਮੰਗਲਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਂ. ਜਸਪਾਲ ਸਿੰਘ ਸੰਧੂ ਨਾਲ ਮੁਲਾਕਾਤ ਕਰਕੇ ਨੂੰ ਮੰਗ ਪੱਤਰ ਸੌਂਪਿਆ। ਸਾਬਕਾ ਵਜ਼ੀਰ ਰਣੀਕੇ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਨਾ ਹੋਣ ਕਾਰਨ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਲਈਆਂ ਹਨ, ਜਿਸ ਕਾਰਨ ਵਿਦਿਆਰਥੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਸ਼ੋ੍ਮਣੀ ਅਕਾਲੀ ਦਲ ਨੇ ਉਪ ਕੁਲਪਤੀ ਨੂੰ ਮੰਗ ਪੱਤਰ ਸੌਂਪ ਕੇ ਅਪੀਲ ਕੀਤੀ ਹੈ ਕਿ ਉਹ ਸੂਬਾ ਅਤੇ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਸਕਾਲਰਸ਼ਿੱਪ ਜਾਰੀ ਕਰਵਾਉਣ ਲਈ ਅੱਗੇ ਆਉਣ ਤਾਂ ਜੋ ਵਿਦਿਆਰਥੀਆਂ ਨੂੰ ਡਿਗਰੀਆਂ ਮਿਲ ਸਕਣ।