ਪੁਰੀ ਨੇ ਹਰਿਮੰਦਰ ਸਾਹਿਬ ਵਿਖੇ ਜਿੱਤ ਲਈ ਕੀਤੀ ਅਰਦਾਸ
ਅੰਮ੍ਰਿਤਸਰ ਤੋਂ ਬੀਜੇਪੀ ਦੇ ਲੋਕ ਸਭਾ ਚੋਣਾਂ ਲਈ ਉਮੀਦਵਾਰ ਹਰਦੀਪ ਪੁਰੀ ਆਪਣੀ ਪਤਨੀ ਅਤੇ ਪਾਰਟੀ ਮੈਂਬਰਾਂ ਨਾਲ ਦੁਰਗਿਆਣਾ ਮੰਦਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਅਤੇ ਚੋਣਾਂ ਵਿੱਚ ਆਪਣੀ ਜਿੱਤ ਲਈ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਉਹ ਸ਼ੁਕਰਵਾਰ ਨੂੰ ਆਪਣੇ ਨਾਮਜ਼ਦਗੀ ਦੇ ਕਾਗਜ਼ ਭਰਨ ਲਈ ਜਾ ਰਹੇ ਹਨ।