ਪੰਜਾਬ

punjab

ETV Bharat / videos

ਹਰਦੀਪ ਪੁਰੀ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ - hardeep puri

By

Published : Jun 2, 2019, 12:00 AM IST

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਅੱਜ ਦੇਰ ਸ਼ਾਮ ਪੁਰੀ ਸ੍ਰੀ ਦਰਬਾਰ ਸਾਹਿਬ ਪੁੱਜੇ ਜਿਥੇ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਮੈਂਬਰ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲੇ ਵਾਲਿਆਂ ਨੇ ਉਹਨਾਂ ਨੂੰ ਜੀ ਆਇਆ ਕਿਹਾ। ਪੱਤਰਕਾਰਾਂ ਦੇ ਕਿਸੇ ਵੀ ਸਵਾਲ ਦਾ ਜਾਵਾਬ ਦੇਣ ਤੋਂ ਉਨ੍ਹਾਂ ਇੰਨਕਾਰ ਕਰਦਿਆਂ ਕਿਹਾ ਕਿ ਉਹ ਸਿਰਫ਼ ਅੱਜ ਮੱਥਾ ਟੇਕਣ ਆਏ ਹਨ। ਇਸ ਮੌਕੇ 'ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਮੈਨੇਜਰ ਮੁਖਤਾਰ ਸਿੰਘ ਅਤੇ ਜਗਤਾਰ ਸਿੰਘ ਨੇ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।

ABOUT THE AUTHOR

...view details