ਪੰਜਾਬ

punjab

ETV Bharat / videos

ਹਰੀਸ਼ ਜੈਨ ਗੋਗਾ ਨੂੰ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦਾ ਚੇਅਰਮੈਨ ਨਿਯੁਕਤ - Madan Lal Birla, President, Zira Municipal Council

By

Published : Dec 3, 2021, 8:28 PM IST

ਫਿਰੋਜ਼ਪੁਰ:ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਮਦਨ ਲਾਲ ਬਿਰਲਾ (Madan Lal Birla, President, Zira Municipal Council) ਦੇ ਬੇਟੇ ਹਰੀਸ਼ ਜੈਨ ਗੋਗਾ ਨੂੰ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਪੰਜਾਬ (Agriculture Development Bank Punjab) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਹਰੀਜਨ ਗੋਗਾ ਨੂੰ ਨਿਯੁਕਤੀ ਪੱਤਰ ਦੇਣ ਲਈ ਉਨ੍ਹਾਂ ਦੇ ਨਿਵਾਸ ਸਥਾਨ ਜ਼ੀਰਾ ਵਿਖੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ ਉਤੇ ਪਹੁੰਚੇ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਜਿਨ੍ਹਾਂ ਟਕਸਾਲੀ ਕਾਂਗਰਸੀ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਸੀ ਹੁਣ ਉਨ੍ਹਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਸਰਕਾਰ ਵਿੱਚ ਬਣਦਾ ਸਥਾਨ ਦੇ ਕੇ ਨਿਵਾਜਿਆ ਜਾ ਰਿਹਾ ਹੈ। ਜਿਸ ਦੇ ਤਹਿਤ ਹਰੀਸ਼ ਜੈਨ ਗੋਗਾ ਦੀ ਨਿਯੁਕਤੀ ਕੀਤੀ ਗਈ ਹੈ।

ABOUT THE AUTHOR

...view details