ਹਰੀਸ਼ ਰਾਵਤ ਨੇ ਛੇੜਿਆ ਨਵਾਂ ਵਿਵਾਦ, ਸਿੱਧੂ ਤੇ ਕਾਰਜਕਾਰੀ ਪ੍ਰਧਾਨਾਂ ਨੂੰ ਦੱਸਿਆ 'ਪੰਜ ਪਿਆਰੇ' - ਕਾਂਗਰਸ ਵਿਵਾਦਾਂ ਬਾਰੇ ਸਵਾਲ ਪੁੱਛੇ ਗਏ
ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਕਰਨ ਆਏ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇੱਕ ਹੋਰ ਵਿਵਾਦ ਛੇੜ ਦਿੱਤਾ ਹੈ। ਹਰੀਸ਼ ਰਾਵਤ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੇ ਕਾਰਜਕਾਰੀ ਪ੍ਰਧਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉੁਨ੍ਹਾਂ ਨੂੰ ਪੰਜ ਪਿਆਰੇ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਤੇ ਆਮ ਲੋਕਾਂ ਦੇ ਵਿੱਚ ਨਵੀਂ ਚਰਚਾ ਛਿੜ ਗਈ ਹੈ। ਇਸ ਦੌਰਾਨ ਮੀਡੀਆ ਵੱਲੋਂ ਉਨ੍ਹਾਂ ਨੂੰ ਕਾਂਗਰਸ ਵਿਵਾਦਾਂ ਬਾਰੇ ਸਵਾਲ ਪੁੱਛੇ ਗਏ ਤਾਂ ਉਹ ਵਿਵਾਦਾਂ ਤੇ ਕੋਈ ਸਪੱਸ਼ਟ ਜਵਾਬ ਨਾ ਦੇਣ ਦੀ ਬਜਾਇ ਕੰਨ੍ਹੀਂ ਕਤਰਾਉਂਦੇ ਹੀ ਨਜ਼ਰ ਆਏ।