ਕਾਂਗਰਸ ਨੂੰ ਵੱਡਾ ਝਟਕਾ, ਹਰਨਿਰਪਾਲ ਸਿੰਘ ਕੁੱਕੂ ਸਮੇਤ ਕਈ ਆਗੂ ਅਕਾਲੀ ਦਲ ’ਚ ਸ਼ਾਮਲ - ਹਰਨਿਰਪਾਲ ਸਿੰਘ ਕੁੱਕੂ ਸਮੇਤ ਵੱਡੀ ਗਿਣਤੀ 'ਚ ਅਕਾਲੀ ਦਲ ਚ ਸ਼ਾਮਿਲ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਵੱਡੇ ਲੀਡਰ ਭਾਈ ਹਰਨਿਰਪਾਲ ਸਿੰਘ ਕੁੱਕੂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦੀ ਅਗਵਾਈ ਵਿੱਚ ਅਕਾਲੀ ਦਲ ਸ਼ਾਮਿਲ ਹੋ ਗਏ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਪਰਿਵਾਰ ਸਾਡਾ ਪਰਿਵਾਰ ਅੱਜ ਸਾਨੂੰ ਖੁਸ਼ੀ ਹੋਈ ਹੈ ਕਿ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਮਜ਼ਬੂਤ ਮਿਲੇਗੀ।