ਪਟਿਆਲਾ ਹਾਦਸੇ 'ਤੇ ਹਰਪਾਲ ਚੀਮਾ ਨੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ
ਸੰਗਰੂਰ: ਪਟਿਆਲਾ 'ਚ ਪੁਲਿਸ ਨਾਲ ਨਿਹੰਗ ਸਿੰਘਾਂ ਦੀ ਹੋਈ ਝੜਪ 'ਤੇ ਆਪ ਆਗੂ ਹਰਪਾਲ ਸਿੰਘ ਚੀਮਾ ਨੇ ਪ੍ਰਤੀਕਿਰਿਆ ਦਿੱਤੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਟਿਆਲਾ ਦੇ ਇਸ ਹਾਦਸੇ ਤੋਂ ਪੂਰੇ ਸੂਬੇ 'ਚ ਡਰ ਦਾ ਮਾਹੌਲ ਬਣ ਗਿਆ ਹੈ। ਇੱਕ ਪਾਸੇ ਪੁਲਿਸ ਹੀ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰ ਰਹੀ ਹੈ ਤੇ ਦੂਜੇ ਪਾਸੇ ਪੁਲਿਸ ਹੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਨੇ ਪੁਲਿਸ ਮੁਲਾਜ਼ਮ ਨਾਲ ਵਾਪਰੇ ਹਾਦਸੇ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਸੂਬਾ ਸਰਕਾਰ ਨੂੰ ਇਸ ਵਾਰਦਾਤ 'ਤੇ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ।