ਹਰਪਾਲ ਚੀਮਾ ਨੇ ਸਰਕਾਰ ਤੋਂ ਡੀਜੀਪੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਲਗਾਤਾਰ ਸਿਆਸਤ ਭੱਖਦੀ ਜਾ ਰਹੀ ਹੈ, ਤੇ ਵਿਰੋਧੀ ਧਿਰ ਦੀਆਂ ਬਿਆਨਬਾਜ਼ੀਆਂ ਲਗਾਤਾਰ ਜਾਰੀ ਹੈ। ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੇ ਡੀਜੀਪੀ ਦਿਨਕਰ ਗੁਪਤਾ 'ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਡੀਜੀਪੀ ਨੂੰ ਬਰਖ਼ਾਸਤ ਕਰਨ ਲਈ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਆਰਐੱਸਐੱਸ ਦੀ ਬੋਲੀ ਬੋਲ ਰਿਹਾ ਹੈ, ਤੇ ਉਨ੍ਹਾਂ ਨੂੰ ਸਿੱਖ ਭਾਈਚਾਰੇ ਦੇ ਵਿਰੁੱਧ ਬੋਲਣ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਸਲੇ 'ਤੇ ਤੁਰੰਤ ਕੋਈ ਕਾਰਵਾਈ ਕਰਨੀ ਚਾਹੀਦੀ ਹੈ, ਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਹਟਾ ਵੀ ਦੇਣਾ ਚਾਹੀਦਾ ਹੈ।